ਜਾਇਦਾਦਾਂ ਦੀ ਈ-ਨਿਲਾਮੀ ਤੋਂ ਵਿਕਾਸ ਅਥਾਰਟੀਆਂ ਨੂੰ 2060 ਕਰੋੜ ਰੁਪਏ ਦੀ ਆਮਦਨ: ਮੁੰਡੀਆ

Development authorities earn Rs 2060 Cr from e-auction of properties: Mundia


news.describespace.com, ਚੰਡੀਗੜ੍ਹ, 30 ਅਕਤੂਬਰ-

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧੀਨ ਕੰਮ ਕਰ ਰਹੇ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਨਿਲਾਮ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਸਮੂਹ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ, ਐਸਸੀਓ, ਬੂਥ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਈ-ਨਿਲਾਮੀ ਦੀ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪਾਰਦਰਸ਼ੀ ਅਤੇ ਨਿਵੇਸ਼ ਪੱਖੀ ਨੀਤੀਆਂ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਪਹਿਲਾਂ ਪੈਸੇ ਮਿਲੇ ਸਨ। ਪਹਿਲਾਂ 3000 ਕਰੋੜ ਰੁਪਏ ਦੀ ਕਮਾਈ ਹੋਈ ਸੀ ਅਤੇ ਹੁਣ ਅੱਜ ਦੀ ਰਕਮ ਨੂੰ ਜੋੜੀਏ ਤਾਂ ਈ-ਨਿਲਾਮੀ ਤੋਂ ਕੁੱਲ ਕਮਾਈ 5000 ਕਰੋੜ ਰੁਪਏ ਬਣਦੀ ਹੈ, ਜੋ ਸਾਬਤ ਕਰਦਾ ਹੈ ਕਿ ਸਰਕਾਰ ਦੀਆਂ ਉਸਾਰੂ ਸ਼ਹਿਰੀ ਵਿਕਾਸ ਨੀਤੀਆਂ ਕਾਰਨ ਰੀਅਲ ਅਸਟੇਟ ਖੇਤਰ ਵਿੱਚ ਲੋਕਾਂ ਦਾ ਭਰੋਸਾ ਵਧ ਰਿਹਾ ਹੈ।

ਮੁੰਡੀਆ ਨੇ ਦੱਸਿਆ ਕਿ 18 ਅਕਤੂਬਰ ਨੂੰ ਸ਼ੁਰੂ ਹੋਈ ਈ-ਨਿਲਾਮੀ ਕੱਲ੍ਹ ਦੇਰ ਸ਼ਾਮ ਖਤਮ ਹੋ ਗਈ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕਰਵਾਈ ਗਈ ਈ-ਨਿਲਾਮੀ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਵਿੱਚ ਨਿਵੇਸ਼ਕਾਂ ਨੂੰ ਲਿਆਉਣ ਲਈ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਫਲ ਰਹੀਆਂ ਹਨ।

Picture of News Describe Space

News Describe Space

Related News

Recent News