ਨਗਰ ਨਿਗਮ ਚੋਣਾਂ ਤੋਂ ਬਾਅਦ ਟੁੱਟੇਗਾ ਭਾਜਪਾ-ਕਾਂਗਰਸ ਦਾ ਭਰਮ – ਈ.ਟੀ.ਓ
ਭਾਜਪਾ ਨੂੰ ਝਟਕਾ! ਜ਼ਿਲ੍ਹਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਚਰਚ ਦੇ ਮਸ਼ਹੂਰ ਆਗੂ ਗੌਰਵ ਮਸੀਹ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ
news.describespace.com, ਜਲੰਧਰ, 3 ਦਸੰਬਰ-
ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਆਮ ਆਦਮੀ ਪਾਰਟੀ ਨੇ ਕੌਂਸਲਰ ਉਮੀਦਵਾਰਾਂ ਲਈ ਅਰਜ਼ੀਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਲੰਧਰ ਦਾ ਦੌਰਾ ਕੀਤਾ। ਉਨ੍ਹਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਜਲੰਧਰ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਕੌਂਸਲਰ ਉਮੀਦਵਾਰਾਂ ਲਈ ਪ੍ਰਾਪਤ ਹੋਈਆਂ ਅਰਜ਼ੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਈਟੀਓ ਨੇ ਦੱਸਿਆ ਕਿ ਅਰਜ਼ੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪਾਰਟੀ ਕੌਂਸਲਰ ਉਮੀਦਵਾਰਾਂ ਦੀ ਚੋਣ ਲਈ ਵਾਰਡ ਪੱਧਰ ਦਾ ਸਰਵੇਖਣ ਕਰੇਗੀ। ਟਿਕਟਾਂ ਉਨ੍ਹਾਂ ਉਮੀਦਵਾਰਾਂ ਨੂੰ ਦਿੱਤੀਆਂ ਜਾਣਗੀਆਂ ਜਿਨ੍ਹਾਂ ਦੇ ਜਿੱਤਣ ਦੀ ਸਭ ਤੋਂ ਵੱਧ ਸੰਭਾਵਨਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਟਿਕਟਾਂ ਦੀ ਵੰਡ ਵਿੱਚ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ ਅਤੇ ਸਿਰਫ਼ ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਮੈਦਾਨ ਵਿੱਚ ਉਤਾਰਨ ‘ਤੇ ਧਿਆਨ ਦਿੱਤਾ ਜਾਵੇਗਾ।
ਜਲੰਧਰ ਮੀਟਿੰਗ ਦੌਰਾਨ ‘ਆਪ’ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਕਈ ਪ੍ਰਮੁੱਖ ਸਮਾਜਿਕ ਅਤੇ ਸਿਆਸੀ ਆਗੂ ਪਾਰਟੀ ‘ਚ ਸ਼ਾਮਲ ਹੋਏ। ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ‘ਆਪ’ ਵਿੱਚ ਸ਼ਾਮਲ ਹੋ ਗਏ।
ਜਲੰਧਰ ਦੀ ਪ੍ਰਮੁੱਖ ਧਾਰਮਿਕ ਸ਼ਖਸੀਅਤ ਅਤੇ ਐਂਗਲੀਕਨ ਚਰਚ ਦੇ ਪਾਦਰੀ ਗੌਰਵ ਮਸੀਹ ਵੀ ਮੰਗਲਵਾਰ ਨੂੰ ‘ਆਪ’ ‘ਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ ਸੂਫ਼ੀ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਾਂਪਲਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ।