ਹਰ ਅਧਿਕਾਰੀ ਫੀਲਡ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੇ: ਸ਼ਰੂਤੀ ਚੌਧਰੀ

ਹਰ ਅਧਿਕਾਰੀ ਫੀਲਡ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੇ: ਸ਼ਰੂਤੀ ਚੌਧਰੀ


ਹਰ ਅਧਿਕਾਰੀ ਫੀਲਡ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੇ: ਸ਼ਰੂਤੀ ਚੌਧਰੀ

news.describespace.com, ਚੰਡੀਗੜ੍ਹ, 3 ਦਸੰਬਰ –

ਹਰਿਆਣਾ ਦੀ ਕੈਬਨਿਟ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਹੈ ਕਿ ਵਿਭਾਗ ਦੇ ਹਰ ਅਧਿਕਾਰੀ ਨੂੰ ਫੀਲਡ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇੱਕ ਡਿਊਟੀ ਚਾਰਟ ਤਿਆਰ ਕਰਨ ਲਈ ਵੀ ਕਿਹਾ ਹੈ ਜਿਸ ਵਿੱਚ ਹਰੇਕ ਅਧਿਕਾਰੀ ਨੂੰ ਸੌਂਪੇ ਗਏ ਕੰਮ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਅਧਿਕਾਰੀ ਦੀ ਡਿਊਟੀ ਲਗਾਈ ਗਈ ਹੈ ਜੇਕਰ ਉਹ ਫੀਲਡ ਵਿੱਚ ਨਹੀਂ ਜਾਂਦਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹ ਖੁਦ ਜ਼ਮੀਨੀ ਪੱਧਰ ‘ਤੇ ਯੋਜਨਾਵਾਂ ਦੇ ਅਮਲ ਨੂੰ ਦੇਖਣ ਲਈ ਮੈਦਾਨ ‘ਚ ਉਤਰੇਗੀ।
ਸ਼ਰੂਤੀ ਚੌਧਰੀ ਨੇ ਅੱਜ ਇੱਥੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਇਹ ਗੱਲ ਕਹੀ।
ਉਨ੍ਹਾਂ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਔਰਤਾਂ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਅਤੇ ਵੰਡ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਔਰਤਾਂ ਅਤੇ ਬੱਚਿਆਂ ਨੂੰ ਆਟਾ, ਚੌਲ, ਪੰਜੀਰੀ ਅਤੇ ਦੁੱਧ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਜਨਮ ਤੋਂ ਲੈ ਕੇ ਅਗਲੇ ਦੋ ਸਾਲਾਂ ਤੱਕ ਬੱਚੇ ਦੇ ਦਿਮਾਗ ਦਾ ਸਭ ਤੋਂ ਵੱਧ ਵਿਕਾਸ ਹੁੰਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀ ਖੁਰਾਕ ਦਿੱਤੀ ਜਾਣੀ ਚਾਹੀਦੀ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੌਸ਼ਟਿਕ ਭੋਜਨ ਆਂਗਣਵਾੜੀ ਕੇਂਦਰਾਂ ਵਿੱਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਇਆ ਜਾਵੇ।


Picture of News Describe Space

News Describe Space

Related News

Recent News