ਸੂਬੇ ਵਿੱਚ ਜੰਗਲਾਤ ਖੇਤਰ ਵਧਾਉਣ ਲਈ ਜੰਗਲਾਤ ਵਿਭਾਗ ਜਾਪਾਨੀ ਏਜੰਸੀ ਨਾਲ ਤਾਲਮੇਲ ਕਰੇਗਾ: ਕਟਾਰੂਚਕ

ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (JICA) ਦੇ ਸਰਗਰਮ ਸਹਿਯੋਗ ਨਾਲ ਖੇਤੀ ਜੰਗਲਾਤ ਅਤੇ ਜੈਵ ਵਿਭਿੰਨਤਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਪ੍ਰਸਤਾਵਿਤ ਪ੍ਰੋਜੈਕਟ

news.describespace.com ਚੰਡੀਗੜ੍ਹ, 5 ਨਵੰਬਰ-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਵੱਛ ਵਾਤਾਵਰਣ ਯਕੀਨੀ ਬਣਾਉਣ ਅਤੇ ਜੰਗਲਾਤ ਖੇਤਰ ਨੂੰ ਵਧਾਉਣ ਨੂੰ ਪਹਿਲ ਦਿੱਤੀ ਹੈ। ਇਸ ਲਈ ਸੂਬਾ ਸਰਕਾਰ ਨੇ 2030 ਤੱਕ ਇਸ ਕਵਰ ਨੂੰ ਵਧਾ ਕੇ 7.5 ਫੀਸਦੀ ਕਰਨ ਦਾ ਟੀਚਾ ਰੱਖਿਆ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੇਆਈਸੀਏ) ਨਾਲ ਮਿਲ ਕੇ ਪੰਜਾਬ ਵਿੱਚ ਇੱਕ ਮਹੱਤਵਪੂਰਨ ਪ੍ਰੋਜੈਕਟ ਲਿਆਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਜੰਗਲਾਤ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚਕ ਨੇ ਪ੍ਰੋਜੈਕਟ ਨੂੰ ਲਾਗੂ ਕਰਨ ਬਾਰੇ ਚਰਚਾ ਕਰਨ ਅਤੇ ਰਣਨੀਤੀ ਬਣਾਉਣ ਲਈ ਜੰਗਲਾਤ ਵਿਭਾਗ ਅਤੇ ਜੇਆਈਸੀਏ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਸੂਬੇ ਵਿੱਚ ਖੇਤੀ ਜੰਗਲਾਤ ਰਾਹੀਂ ਦਰਖਤਾਂ ਦੇ ਖੇਤਰ ਵਿੱਚ ਵਾਧਾ ਕਰਨਾ ਅਤੇ ਜੈਵ ਵਿਭਿੰਨਤਾ ਦੀ ਸੰਭਾਲ ਅਤੇ ਪ੍ਰਫੁੱਲਤ ਕਰਨਾ ਇੱਕ ਵੱਡੀ ਚੁਣੌਤੀ ਹੈ। ਇਨ੍ਹਾਂ ਚੁਣੌਤੀਆਂ ਦੇ ਹੱਲ ਲਈ ਜੰਗਲਾਤ ਵਿਭਾਗ ਨੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਨਾਲ ਸੰਪਰਕ ਕੀਤਾ ਹੈ। ਜਾਪਾਨ ਇੰਟਰਨੈਸ਼ਨਲ ਕੋ-ਆਪ੍ਰੇਸ਼ਨ ਏਜੰਸੀ (ਜੇਆਈਸੀਏ) ਦੀ ਮਦਦ ਨਾਲ ਰਾਜ ਵਿੱਚ ਖੇਤੀ ਜੰਗਲਾਤ ਅਤੇ ਜੈਵ ਵਿਭਿੰਨਤਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਪ੍ਰੋਜੈਕਟ ਦਾ ਪ੍ਰਸਤਾਵ ਹੈ।

Picture of News Describe Space

News Describe Space

Related News

Recent News