ਖੰਨਾ ਬਣੇਗਾ ਪੰਜਾਬ ਦਾ ਪਹਿਲਾ ਕੂੜਾ ਮੁਕਤ ਸ਼ਹਿਰ : ਸੋਂਦ
ਪੰਜਾਬ ਦਾ ਕੂੜਾ ਮੁਕਤ ਪਾਇਲਟ ਪ੍ਰੋਜੈਕਟ ਸ਼ੁਰੂ; ਸ਼ਹਿਰ ਦੇ ਹਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕਰਨਾ।
news.describespace.com ਚੰਡੀਗੜ੍ਹ, 5 ਨਵੰਬਰ-
ਪੰਜਾਬ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਨੂੰ ਕੂੜਾ ਮੁਕਤ ਬਣਾਉਣ ਲਈ ਪਾਇਲਟ ਪ੍ਰੋਜੈਕਟ ਦਾ ਐਲਾਨ ਕਰਦਿਆਂ ਖੰਨਾ ਸ਼ਹਿਰ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ।
ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਾਲ ਲਈ 1 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਇਸ ਨੇਕ ਕਾਰਜ ਲਈ 4 ਕਰੋੜ 8 ਲੱਖ 12 ਹਜ਼ਾਰ 850 ਰੁਪਏ ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 1 ਦਸੰਬਰ, 2024 ਨੂੰ ਸ਼ੁਰੂ ਕੀਤਾ ਜਾਵੇਗਾ ਅਤੇ ਇੱਕ ਸਾਲ ਦੇ ਅੰਦਰ-ਅੰਦਰ ਨਤੀਜੇ ਸਾਹਮਣੇ ਆਉਣਗੇ। ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਸਫਲਤਾ ਤੋਂ ਬਾਅਦ ਇਸਨੂੰ ਪੰਜਾਬ ਦੇ ਹੋਰ ਖੇਤਰਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਸੋਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਵੱਲ ਪਹਿਲੇ ਕਦਮ ਵਜੋਂ ਖੰਨਾ ਵਿਖੇ ਇਹ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਹਰੇਕ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਵੇਗਾ। ਸੋਂਦ ਨੇ ਕਿਹਾ ਕਿ ਇਹ ਪ੍ਰੋਜੈਕਟ ਇਹ ਯਕੀਨੀ ਬਣਾਏਗਾ ਕਿ ਸ਼ਹਿਰ ਵਿੱਚ ਕਿਸੇ ਵੀ ਹੋਰ ਥਾਂ ‘ਤੇ ਕੂੜਾ ਨਾ ਸੁੱਟਿਆ ਜਾਵੇ, ਜਿਸ ਨਾਲ ਇੱਕ ਸਾਫ਼-ਸੁਥਰਾ ਅਤੇ ਸੁੰਦਰ ਵਾਤਾਵਰਣ ਪੈਦਾ ਹੋਵੇਗਾ।