‘ਬਿਨਾਂ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦਿਓ’
ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਬਲਜੀਤ ਕੌਰ
news.describespace.com, ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 3 ਦਸੰਬਰ-
ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਇਸ ਗੱਲ ਦਾ ਐਲਾਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਕੀਤਾ, ਜਿੱਥੇ ਜ਼ਿਲ੍ਹੇ ਦੀਆਂ ਪੰਚਾਇਤਾਂ ਦੇ 248 ਨਵੇਂ ਚੁਣੇ ਸਰਪੰਚਾਂ ਅਤੇ 1908 ਪੰਚਾਂ ਨੂੰ ਸਹੁੰ ਚੁਕਾਈ ਗਈ |
ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਧਾਈ ਦਿੱਤੀ ਅਤੇ ਨਵੇਂ ਚੁਣੇ ਗਏ ਸਰਪੰਚਾਂ-ਪੰਚਾਂ ਦਾ ਸਵਾਗਤ ਕੀਤਾ |
ਇਸ ਮੌਕੇ ਸੰਬੋਧਨ ਕਰਦਿਆਂ ਡਾ: ਕੌਰ ਨੇ ਇਨ੍ਹਾਂ ਨਵੀਆਂ ਚੁਣੀਆਂ ਪੰਚਾਇਤਾਂ ਦੀ ਜਮਹੂਰੀ ਨੀਂਹ ‘ਤੇ ਚਾਨਣਾ ਪਾਇਆ ਅਤੇ ਪਿੰਡਾਂ ਦੇ ਵਿਕਾਸ ਸਬੰਧੀ ਫੈਸਲੇ ਗ੍ਰਾਮ ਸਭਾਵਾਂ ‘ਚ ਲਏ ਜਾਣ ‘ਤੇ ਜ਼ੋਰ ਦਿੱਤਾ |
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਨਿਰਪੱਖ ਵਿਕਾਸ ਨੂੰ ਯਕੀਨੀ ਬਣਾਉਣ ਲਈ ਸ਼ਲਾਘਾਯੋਗ ਕਦਮ ਚੁੱਕ ਰਹੀ ਹੈ | ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੀ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ 10 ਪਿੰਡਾਂ ਨੂੰ ਕੁੱਲ 2.06 ਕਰੋੜ ਰੁਪਏ ਪ੍ਰਾਪਤ ਕਰਨ ਲਈ ਚੁਣਿਆ ਗਿਆ ਹੈ।