ਕੇਂਦਰੀ ਮੰਤਰੀ ਖੱਟਰ ਨੇ ਸਿਰਸਾ ਵਿੱਚ ਸਾਬਕਾ ਮੁੱਖ ਮੰਤਰੀ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਮੰਤਰੀ ਖੱਟਰ ਨੇ ਸਿਰਸਾ ਵਿੱਚ ਸਾਬਕਾ ਮੁੱਖ ਮੰਤਰੀ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਮੰਤਰੀ ਖੱਟਰ ਨੇ ਸਿਰਸਾ ਵਿੱਚ ਸਾਬਕਾ ਮੁੱਖ ਮੰਤਰੀ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ

ਚੌਧਰੀ ਓਮ ਪ੍ਰਕਾਸ਼ ਚੌਟਾਲਾ ਦਾ ਸਿਆਸੀ ਜੀਵਨ ਜਨਤਾ ਦੀ ਸੇਵਾ ਨੂੰ ਸਮਰਪਿਤ ਸੀ- ਮਨੋਹਰ ਲਾਲ

news.describespace.com, ਚੰਡੀਗੜ੍ਹ, 21 ਦਸੰਬਰ –

ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਸ਼ਨੀਵਾਰ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਸਿਰਸਾ ਜ਼ਿਲ੍ਹੇ ਦੇ ਤੇਜਾ ਖੇੜਾ ਫਾਰਮ ਵਿਖੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਵਿਛੜੀ ਰੂਹ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰਨ ਤੋਂ ਪਹਿਲਾਂ ਸ਼ਰਧਾ ਦੇ ਫੁੱਲ ਭੇਟ ਕੀਤੇ।

ਸ਼ਰਧਾਂਜਲੀ ਭੇਟ ਕਰਦਿਆਂ ਮਨੋਹਰ ਲਾਲ ਨੇ ਕਿਹਾ ਕਿ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦਾ ਸਿਆਸੀ ਜੀਵਨ ਜਨਤਾ ਦੀ ਸੇਵਾ ਨੂੰ ਸਮਰਪਿਤ ਸੀ। ਉਨ੍ਹਾਂ ਖਾਸ ਤੌਰ ‘ਤੇ ਕਿਸਾਨਾਂ ਦੀ ਭਲਾਈ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦਾ ਦੇਹਾਂਤ ਦੇਸ਼ ਅਤੇ ਸੂਬੇ ਦੋਵਾਂ ਦੀ ਸਿਆਸਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

Picture of News Describe Space

News Describe Space

Related News

Recent News